ਫਿਲਮ ''ਸੁਫਨਾ'' ਦਾ ਨਵਾਂ ਗੀਤ ''ਜੰਨਤ'' ਪੀ ਪਰਾਕ ਦੀ ਆਵਾਜ਼ ''ਚ ਹੋਇਆ ਰਿਲੀਜ਼ (ਵੀਡੀਓ)

2/10/2020 12:40:48 PM

ਜਲੰਧਰ (ਬਿਊਰੋ) — ਨਿਰਮਾਤਾ ਗੁਰਪ੍ਰੀਤ ਸਿੰਘ ਦੀ ਜਗਦੀਪ ਸਿੱਧੂ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਵੱਡੇ ਬਜਟ ਵਾਲੀ ਪੰਜਾਬੀ ਫਿਲਮ 'ਸੁਫਨਾ' ਵੈਲੇਨਟਾਈਨ ਡੇਅ 'ਤੇ 14 ਫਰਵਰੀ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋ ਰਹੀ ਹੈ। ਹਾਲ ਹੀ 'ਚ ਫਿਲਮ ਦਾ ਨਵਾਂ ਗੀਤ 'ਜੰਨਤ' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਪੀ ਪਰਾਕ ਨੇ ਆਪਣੀ ਮਿੱਠੜੀ ਆਵਾਜ਼ 'ਚ ਗਾਇਆ ਹੈ, ਜਿਸ ਦੇ ਬੋਲ ਜਾਨੀ ਵਲੋਂ ਲਿਖੇ ਗਏ ਹਨ। ਇਸ ਗੀਤ ਦਾ ਮਿਊਜ਼ਿਕ ਵੀ ਬੀ ਪਰਾਕ ਵਲੋਂ ਹੀ ਤਿਆਰ ਕੀਤਾ ਗਿਆ ਹੈ।

ਦੱਸ ਦਈਏ ਕਿ ਹੁਣ ਤੱਕ ਫਿਲਮ 'ਸੁਫਨਾ' ਦੇ ਕੁਲ 4 ਗੀਤ 'ਕਬੂਲ ਹੈ', 'ਜਾਨ ਦਿਆਂਗੇ', 'ਚੰਨਾ ਵੇ' ਅਤੇ 'ਅੰਮੀ' ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ 'ਚ ਐਮੀ ਵਿਰਕ ਅਤੇ ਤਾਨੀਆ ਤੋਂ ਇਲਾਵਾ ਜਗਜੀਤ ਸੰਧੂ, ਸੀਮਾ ਕੌਸ਼ਲ, ਬਲਵਿੰਦਰ ਬੁਲਟ, ਮੋਹਣੀ ਤੂਰ, ਜੈਸਮੀਨ ਬਾਜਵਾ, ਰਬਾਬ ਕੌਰ ਅਤੇ ਲੱਖਾ ਲਹਿਰੀ ਆਦਿ ਨੇ ਵੀ ਕੰਮ ਕੀਤਾ ਹੈ।
ਦੱਸਣਯੋਗ ਹੈ ਕਿ ਫਿਲਮ 'ਸੁਫਨਾ' ਇਕ ਵੱਖਰੇ ਵਿਸ਼ੇ ਨੂੰ ਲੈ ਕੇ ਬਣਾਈ ਗਈ ਹੈ ਅਤੇ ਇਸ ਵਿਚ ਉਨ੍ਹਾਂ ਲੋਕਾਂ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਬਾਰੇ ਫਿਲਮਾਂ 'ਚ ਕਦੇ ਜ਼ਿਕਰ ਨਹੀਂ ਹੁੰਦਾ। ਇਹ ਫਿਲਮ ਆਮ ਲੋਕਾਂ ਦੀ ਜ਼ਿੰਦਗੀ ਬਾਰੇ ਗੱਲ ਕਰਦੀ ਹੈ। ਇਸ ਵਿਚ ਖੇਤਾਂ ਵਿਚ ਕੰਮ ਕਰਨ ਵਾਲੇ, ਘੱਟ ਜ਼ਮੀਨ ਵਾਲੇ ਕਿਸਾਨ ਅਤੇ ਕਰਜ਼ੇ ਦੀ ਮਾਰ ਹੇਠ ਆਏ ਹੋਏ ਲੋਕਾਂ ਦੀ ਦਸ਼ਾ ਬਿਆਨ ਕੀਤੀ ਗਈ ਹੈ। ਇਹ ਫਿਲਮ 14 ਫਰਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News