ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ ''ਚ ਛਾਇਆ ਫਿਲਮ ''ਇੱਕੋ ਮਿੱਕੇ'' ਦਾ ਗੀਤ ''ਇਸ਼ਕੀਆ ਪ੍ਰੇਸ਼ਾਨੀਆਂ'' (ਵੀਡੀਓ)

3/12/2020 10:43:43 AM

ਜਲੰਧਰ (ਵੈੱਬ ਡੈਸਕ) — 13 ਮਾਰਚ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਵਾਲੀ ਸਤਿੰਦਰ ਸਰਤਾਜ ਦੀ ਫਿਲਮ 'ਇੱਕੋ ਮਿੱਕੇ' ਦਾ ਨਵਾਂ ਗੀਤ 'ਇਸ਼ਕੀਆ ਪ੍ਰੇਸ਼ਾਨੀਆਂ' ਰਿਲੀਜ਼ ਹੋਇਆ ਹੈ। ਇਹ ਗੀਤ ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ 'ਚ ਛਾਇਆ ਹੋਇਆ ਹੈ। ਸਤਿੰਦਰ ਸਰਤਾਜ ਨੇ ਆਪਣੀ ਦਰਦ ਭਰੀ ਆਵਾਜ਼ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ, ਜਿਸ ਦੇ ਬੋਲ ਦਿਲਾਂ ਨੂੰ ਛੂਹ ਰਹੇ ਹਨ। ਇਸ ਗੀਤ ਦੇ ਬੋਲ ਸਤਿੰਦਰ ਸਰਤਾਜ ਵਲੋਂ ਲਿਖੇ ਗਏ ਹਨ, ਜਿਸ ਨੂੰ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ। ਫਿਲਮ ਦੇ ਇਸ ਗੀਤ ਨੂੰ ਸਤਿੰਦਰ ਸਰਤਾਜ ਤੇ ਅਦਿਤੀ ਸ਼ਰਮਾ 'ਤੇ ਫਿਲਮਾਇਆ ਗਿਆ ਹੈ।

ਦੱਸ ਦਈਏ ਕਿ ਫਿਲਮ 'ਇੱਕੋ ਮਿੱਕੇ' 'ਚ ਨਾਜ਼ੁਕ ਡੋਰ ਨਾਲ ਬੰਨ੍ਹੇ ਹੋਏ ਪਤੀ ਪਤਨੀ ਦੇ ਖੂਬਸੂਰਤ ਰਿਸ਼ਤੇ ਨੂੰ ਵੱਡੇ ਪਰਦੇ 'ਚ ਦਿਖਾਏਗੀ। ਅਨੋਖੀ ਪਿਆਰ ਦੀ ਦਾਸਤਾਨ ਵਾਲੀ ਕਹਾਣੀ ਪੰਕਜ ਵਰਮਾ ਵਲੋਂ ਲਿਖੀ ਗਈ ਹੈ ਤੇ ਉਨ੍ਹਾਂ ਦੇ ਨਿਰਦੇਸ਼ਨ ਹੇਠ ਫਿਲਮ ਨੂੰ ਤਿਆਰ ਕੀਤਾ ਗਿਆ ਹੈ। ਇਸ ਫਿਲਮ 'ਚ ਸਤਿੰਦਰ ਸਰਤਾਜ ਤੇ ਅਦਿਤੀ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਸਿਤਾਰੇ ਅਦਾਕਾਰੀ ਕਰਦੇ ਨਜ਼ਰ ਆਉਣਗੇ। ਇਹ ਫਿਲਮ 13 ਮਾਰਚ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News