ਅਜੋਕੇ ਪੰਜਾਬ ਦਾ ਅਸਲ ਸੱਚ ਦਿਖਾਏਗੀ ਫਿਲਮ 'ਜੋਰਾ ਦੂਜਾ ਅਧਿਆਏ'

1/20/2020 4:42:16 PM

ਜਲੰਧਰ (ਬਿਊਰੋ) — 6 ਮਾਰਚ ਨੂੰ ਸਿਨੇਮਾ ਘਰਾਂ 'ਚ ਵੱਡੇ ਪੱਧਰ 'ਤੇ ਰਿਲੀਜ਼ ਹੋਣ ਵਾਲੀ ਫਿਲਮ 'ਜੋਰਾ ਦੂਜਾ ਅਧਿਆਏ' ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਾਲ ਹੀ 'ਚ ਫਿਲਮ ਦੇ ਕੁਝ ਪੋਸਟਰ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਦੇਖ ਕੇ ਦਰਸ਼ਕਾਂ 'ਚ ਫਿਲਮ ਪ੍ਰਤੀ ਉਤਸੁਕਤਾ ਵਧ ਗਈ ਹੈ। ਇਨ੍ਹਾਂ ਪੋਸਟਰਾਂ 'ਚ ਫਿਲਮਾਂ ਦੇ ਨਾਇਕ ਦਮਦਾਰ ਲੁੱਕ 'ਚ ਨਜ਼ਰ ਆ ਰਹੇ ਹਨ।

'ਬਠਿੰਡੇ ਵਾਲੇ ਬਾਈ ਫਿਲਮਜ਼', 'ਲਾਊਡ ਰੋਰ ਫਿਲਮ' ਅਤੇ 'ਰਾਜ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਇਸ ਫਿਲਮ 'ਚ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਦੀਪ ਸਿੱਧੂ, ਸਿੰਗਾ, ਗੁੱਗੂ ਗਿੱਲ, ਮਾਹੀ ਗਿੱਲ, ਜਪਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ।

ਦੱਸ ਦਈਏ ਕਿ ਫਿਲਮ 'ਜੋਰਾ ਦੂਜਾ ਅਧਿਆਏ' ਨੂੰ ਅਮਰਦੀਪ ਸਿੰਘ ਗਿੱਲ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ, ਜਿਸ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ ਨੇ ਕੀਤਾ ਹੈ। ਫਿਲਮ ਦਾ ਸੰਗੀਤ ਮਿਊਜ਼ਿਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ।

ਦੱਸਣਯੋਗ ਹੈ ਕਿ ਫਿਲਮ 'ਜੋਰਾ ਦੂਜਾ ਅਧਿਆਏ' ਦੀ ਕਹਾਣੀ ਪੰਜਾਬ ਪੁਲਸ, ਰਾਜਸੀ ਲੋਕਾਂ ਅਤੇ ਆਮ ਲੋਕਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਦੀਆਂ ਅਨੇਕਾਂ ਸੱਚੀਆਂ ਘਟਨਾਵਾਂ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇਂ ਦਾ ਸੱਚ ਪੇਸ਼ ਕਰੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News