‘ਕਿਸਮਤ’ ਤੋਂ ਬਾਅਦ ‘ਸੁਫਨਾ’ ਨਾਲ ਮੁੜ ਬਲਾਕਬਸਟਰ ਫਿਲਮ ਦੇਣਗੇ ਐਮੀ ਵਿਰਕ ਤੇ ਜਗਦੀਪ ਸਿੱਧੂ

1/21/2020 8:50:53 AM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰ ਐਮੀ ਵਿਰਕ ਤੇ ਡਾਇਰੈਕਟਰ ਜਗਦੀਪ ਸਿੱਧੂ ਸਿਨੇਮਾ ਪ੍ਰੇਮੀਆਂ ਨੂੰ ਕਈ ਸ਼ਾਨਦਾਰ ਫਿਲਮਾਂ ਦੇ ਚੁੱਕੇ ਹਨ। ਦੋਵਾਂ ਦੀ ਇਕੱਠਿਆਂ ਰੋਮਾਂਟਿਕ ਫਿਲਮ ‘ਕਿਸਮਤ’ ਬਲਾਕਬਸਟਰ ਹਿੱਟ ਸਾਬਿਤ ਹੋਈ ਸੀ, ਜੋ ਸਾਲ 2018 ’ਚ ਰਿਲੀਜ਼ ਹੋਈ ਸੀ। ਇਸੇ ਤਰਜ ’ਤੇ ਐਮੀ ਵਿਰਕ ਤੇ ਜਗਦੀਪ ਸਿੱਧੂ ਨਵੀਂ ਫਿਲਮ ਲੈ ਕੇ ਦਰਸ਼ਕਾਂ ਦੀ ਕਚਹਿਰੀ ’ਚ ਹਾਜ਼ਰ ਹੋ ਰਹੇ ਹਨ, ਜਿਸ ਦਾ ਨਾਂ ਹੈ ‘ਸੁਫਨਾ’। ਤੁਹਾਨੂੰ ਦੱਸ ਦੇਈਏ ਕਿ ‘ਕਿਸਮਤ’ ਪੰਜਾਬੀ ਸਿਨੇਮਾ ਦੀਆਂ ਸ਼ਾਨਦਾਰ ਰੋਮਾਂਟਿਕ ਫਿਲਮਾਂ ’ਚੋਂ ਇਕ ਹੈ ਤੇ ਇਸ ਲਿਸਟ ’ਚ ਐਮੀ ਤੇ ਜਗਦੀਪ ਸਿੱਧੂ ਨੇ ‘ਸੁਫਨਾ’ ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਖਿੱਚ ਲਈ ਹੈ।

‘ਸੁਫਨਾ’ ਫਿਲਮ ’ਚ ਆਮ ਲੋਕਾਂ ਦੀ ਪ੍ਰੇਮ ਕਹਾਣੀ ਨੂੰ ਖੂਬਸੂਰਤ ਤਰੀਕੇ ਨਾਲ ਦਿਖਾਇਆ ਜਾਵੇਗਾ। ਇਸ ਫਿਲਮ ’ਚ ਐਮੀ ਵਿਰਕ ਦੇ ਨਾਲ ਤਾਨੀਆ ਮੁੱਖ ਭੂਮਿਕਾ ਨਿਭਾਅ ਰਹੀ ਹੈ। ਫਿਲਮ ’ਚ ਜਗਜੀਤ ਸੰਧੂ, ਸੀਮਾ ਕੌਸ਼ਲ, ਜੈਸਮੀਨ ਬਾਜਵਾ, ਕਾਕਾ ਕੌਟਕੀ, ਮੋਹਿਨੀ ਤੂਰ, ਲੱਖਾ ਲਹਿਰੀ, ਬਲਵਿੰਦਰ ਬੁਲੇਟ, ਰਬਾਬ ਕੌਰ ਤੇ ਮਿੰਟੂ ਕਾਪਾ ਅਹਿਮ ਕਿਰਦਾਰ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਤੇ ਨਿਰਦੇਸ਼ਨ ਜਗਦੀਪ ਸਿੱਧੂ ਦਾ ਹੈ, ਜੋ ਪਹਿਲਾਂ ਵੀ 'ਕਿਸਮਤ' ਤੇ 'ਛੜਾ' ਵਰਗੀਆਂ ਸ਼ਾਨਦਾਰ ਫਿਲਮਾਂ ਬਣਾ ਚੁੱਕੇ ਹਨ। ਫਿਲਮ ਗੁਰਪ੍ਰੀਤ ਸਿੰਘ ਤੇ ਨਵਨੀਤ ਵਿਰਕ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜੋ ਪੰਜ ਪਾਣੀ ਫਿਲਮਜ਼ ਦੀ ਪੇਸ਼ਕਸ਼ ਹੈ।

ਫਿਲਮ ਦੇ ਹੁਣ ਤਕ ਦੋ ਗੀਤ ਰਿਲੀਜ਼ ਹੋਏ ਹਨ। ਪਹਿਲਾ ਗੀਤ 'ਕਬੂਲ ਹੈ' ਹਸ਼ਮਤ ਸੁਲਤਾਨਾ ਦੀ ਆਵਾਜ਼ 'ਚ 14 ਜਨਵਰੀ ਨੂੰ ਰਿਲੀਜ਼ ਹੋਇਆ, ਜਿਸ ਨੂੰ ਯੂ-ਟਿਊਬ ’ਤੇ 5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਜਾਨੀ ਨੇ ਲਿਖਿਆ ਤੇ ਬੀ ਪਰਾਕ ਨੇ ਮਿਊਜ਼ਿਕ ਦਿੱਤਾ ਹੈ। ਫਿਲਮ ਦਾ ਦੂਜਾ ਗੀਤ 20 ਜਨਵਰੀ ਨੂੰ ਰਿਲੀਜ਼ ਹੋਇਆ। ਇਸ ਗੀਤ ਦਾ ਨਾਂ ਹੈ ‘ਜਾਨ ਦਿਆਂਗੇ’, ਜੋ ਐਮੀ ਵਿਰਕ ਦੀ ਆਵਾਜ਼ ’ਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਵੀ ਜਾਨੀ ਨੇ ਲਿਖਿਆ ਹੈ ਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ। ਦੋਵੇਂ ਹੀ ਗੀਤ ਯੂ-ਟਿਊਬ ’ਤੇ ਸਪੀਡ ਰਿਕਾਰਡਸ ਦੇ ਬੈਨਰ ਹੇਠ ਰਿਲੀਜ਼ ਹੋਏ ਹਨ। ਉਥੇ ਫਿਲਮ ਦੀ ਗੱਲ ਕਰੀਏ ਤਾਂ ਦੁਨੀਆ ਭਰ ’ਚ ‘ਸੁਫਨਾ’ 14 ਫਰਵਰੀ, 2020 ਨੂੰ ਰਿਲੀਜ਼ ਹੋਵੇਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News