ਫਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਵਿਧੁੱਤ, ਸਿਰ 'ਤੇ ਲੱਗੀ ਸੱਟ

2/9/2018 7:22:12 PM

ਮੁੰਬਈ (ਬਿਊਰੋ)— ਅਭਿਨੇਤਾ ਵਿਧੁੱਤ ਜੰਮਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜੰਗਲੀ' ਦੀ ਸ਼ੂਟਿੰਗ ਕਰ ਰਹੇ ਹਨ, ਪਰ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਵਿਧੁੱਤ ਆਪਣਾ ਸਟੰਟ ਖੁਦ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ 'ਚ ਉਨ੍ਹਾਂ ਨੂੰ ਖਿੜਕੀ ਤੋਂ ਝੂਲਦੇ ਹੋਏ ਆਉਣਾ ਸੀ। ਹਾਲਾਂਕਿ ਉਨ੍ਹਾਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ, ਪਰ ਫਿਰ ਵੀ ਉਨ੍ਹਾਂ ਦੇ ਸਿਰ 'ਤੇ ਸੱਟ ਲੱਗ ਗਈ। ਹਾਲਾਂਕਿ ਸੱਟ ਲੱਗਣ ਤੋਂ ਬਾਅਦ ਵਿਧੁੱਤ ਨੇ ਆਪਣੀ ਟੀਮ ਨੂੰ ਜ਼ਿਆਦਾ ਸਮਾਂ ਇੰਤਜ਼ਾਰ ਨਹੀਂ ਕਰਵਾਇਆ ਅਤੇ ਡਾਕਟਰੀ ਸਹਾਇਤਾ ਲੈਂਦੇ ਹੀ ਸ਼ੂਟਿੰਗ ਸ਼ੁਰੂ ਕਰ ਦਿੱਤੀ।

PunjabKesari
ਬੀਤੇ ਦਿਨੀਂ ਟਰੇਂਡ ਐਨਾਲਿਸਟ ਤਰਣ ਆਦਰਸ਼ ਨੇ ਫਿਲਮ ਦੇ ਟੀਜ਼ਰ ਨੂੰ ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤਾ ਸੀ ਜਿਸ 'ਚ ਵਿਧੁੱਤ ਦਾ ਜ਼ਬਰਦਸਤ ਲੁੱਕ ਦੇਖਣ ਨੂੰ ਮਿਲਿਆ। ਉੱਥੇ ਹੀ ਫਿਲਮ ਦੀ ਇਕ ਤਸਵੀਰ ਸਾਹਮਣੇ ਆਈ ਸੀ ਜਿਸ 'ਚ ਵਿਧੁੱਤ ਜੰਗਲਾਂ 'ਚ ਦਿਖਾਈ ਦੇ ਰਹੇ ਹਨ। ਤਸਵੀਰ 'ਚ ਉਨ੍ਹਾਂ ਪਿੱਛੇ ਇਕ ਹਾਥੀ ਖੜਾ ਹੋਇਆ ਨਜ਼ਰ ਆ ਰਿਹਾ ਸੀ। ਜਾਣਕਾਰੀ ਮੁਤਾਬਕ ਇਹ ਫਿਲਮ ਦੁਸਹਿਰੇ ਮੌਕੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News