''ਮੁਕਲਾਵਾ'' ਫਿਲਮ ਤੋਂ ਬਾਅਦ ਇਸ ਗੀਤ ਨੇ ਬਣਾਇਆ ਰਿਕਾਰਡ, ਐਮੀ ਨੇ ਜਤਾਈ ਖੁਸ਼ੀ (ਵੀਡੀਓ)

12/2/2019 1:28:43 PM

ਜਲੰਧਰ (ਬਿਊਰੋ) — ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਅਤੇ ਐਮੀ ਵਿਰਕ ਦੀ ਹਿੱਟ ਫਿਲਮ 'ਮੁਕਲਾਵਾ', ਜਿਸ ਨੇ ਸਿਨੇਮਾਘਰਾਂ 'ਚ ਤਾਂ ਦਰਸ਼ਕਾਂ ਦਾ ਬਾਖੂਬੀ ਦਿਲ ਜਿੱਤਿਆ ਹੀ ਸੀ ਅਤੇ ਨਾਲ ਹੀ ਫਿਲਮ ਦੇ ਗੀਤ ਵੀ ਹੁਣ ਹਰ ਕਿਸੇ ਦੀ ਜ਼ੁਬਾਨ 'ਤੇ ਚੜ੍ਹੇ ਹੋਏ ਹਨ। ਖਾਸ ਕਰਕੇ 'ਮੁਕਲਾਵਾ' ਫਿਲਮ 'ਚ ਐਮੀ ਵਿਰਕ ਵੱਲੋਂ ਗਾਇਆ ਗੀਤ 'ਵੰਗ ਦਾ ਨਾਪ', ਜਿਸ ਨੇ ਹੁਣ ਇਕ ਹੋਰ ਉਪਲਬਧੀ ਹਾਸਲ ਕਰ ਲਈ ਹੈ। ਜੀ ਹਾਂ ਇਸ ਗੀਤ ਦੇ ਯੂਟਿਊਬ 'ਤੇ 100 ਮਿਲੀਅਨ ਵਿਊਜ਼ ਹੋ ਚੁੱਕੇ ਹਨ, ਜਿਸ ਦੀ ਖੁਸ਼ੀ ਹਾਲ ਹੀ 'ਚ ਐਮੀ ਵਿਰਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫੈਨਜ਼ ਨਾਲ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਐਮੀ ਵਿਰਕ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਭੰਗੜੇ ਪਾ ਰਹੇ ਹਨ। ਵੀਡੀਓ ਦੀ ਕੈਪਸ਼ਨ 'ਚ ਉਨ੍ਹਾਂ ਗੀਤ ਨੂੰ ਜਨਮ ਦੇਣ ਵਾਲੇ ਯਾਨੀ ਲੇਖਕ ਹਰਮਨਜੀਤ ਅਤੇ ਸੰਗੀਤ ਨਾਲ ਸ਼ਿੰਗਾਰਨ ਵਾਲੇ ਗੁਰਮੀਤ ਸਿੰਘ ਅਤੇ ਮੇਕਰਸ ਦਾ ਧੰਨਵਾਦ ਵੀ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

 
 
 
 
 
 
 
 
 
 
 
 
 
 

#wangdanaap 100milion @harmanranitatt veera #gurmeetsingh #gunbirsidhu #manmordsidhu Shukar WAHEGURU JI

A post shared by Ammy Virk ( ਐਮੀ ਵਿਰਕ ) (@ammyvirk) on Dec 1, 2019 at 7:26am PST

ਦੱਸ ਦਈਏ ਕਿ 'ਵੰਗ ਦਾ ਨਾਪ' ਗੀਤ ਨੂੰ ਐਮੀ ਵਿਰਕ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਨੂੰ ਹਰਮਨਜੀਤ ਨੇ ਲਿਖਿਆ ਅਤੇ ਗੁਰਮੀਤ ਸਿੰਘ ਨੇ ਮਿਊਜ਼ਿਕ ਦਿੱਤਾ ਹੈ। ਸਿਮਰਜੀਤ ਸਿੰਘ ਦੇ ਨਿਰਦੇਸ਼ਨ 'ਚ ਬਣੀ ਐਮੀ ਵਿਰਕ ਅਤੇ ਸੋਨਮ ਬਾਜਵਾ ਸਟਾਰਰ ਫਿਲਮ 'ਮੁਕਲਾਵਾ' 'ਚ ਇਹ ਗੀਤ ਰਿਲੀਜ਼ ਕੀਤਾ ਗਿਆ ਹੈ। ਫਿਲਮ 2019 ਦੀਆਂ ਕੁਝ ਸਭ ਤੋਂ ਵੱਡੀਆਂ ਫਿਲਮਾਂ 'ਚ ਆਪਣਾ ਨਾਂ ਦਰਜ ਕਰਵਾ ਚੁੱਕੀ ਹੈ।

 
 
 
 
 
 
 
 
 
 
 
 
 
 
 
 

A post shared by Ammy Virk ( ਐਮੀ ਵਿਰਕ ) (@ammyvirk) on May 17, 2019 at 12:07am PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News