ਹਨੀ ਸਿੰਘ ''ਤੇ ਭੜਕੇ ਪੰਜਾਬੀ ਗਾਇਕ ਜਸਬੀਰ ਜੱਸੀ, ਕਿਹਾ ''ਸਿਰਫ ਬੈਨ ਹੀ ਨਹੀਂ ਸਜ਼ਾ ਵੀ ਦਿਓ''

7/5/2019 12:52:17 PM

ਜਲੰਧਰ (ਬਿਊਰੋ) — ਆਏ ਦਿਨ ਵਿਵਾਦਾਂ 'ਚ ਰਹਿਣ ਵਾਲੇ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਇਕ ਵਾਰ ਫਿਰ ਨਵੇਂ ਵਿਵਾਦ 'ਚ ਫਸ ਗਏ ਹਨ। ਇਸ ਵਾਰ ਉਨ੍ਹਾਂ 'ਤੇ ਆਪਣੇ ਹੀ ਗੀਤ 'ਮੱਖਣਾ' ਦੇ ਜਰੀਏ ਅਸ਼ਲੀਲਤਾ ਫੈਲਾਉਣ ਦਾ ਦੋਸ਼ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਤੋਂ ਬਾਅਦ ਹੁਣ ਇਸ 'ਤੇ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹਨੀ ਸਿੰਘ ਨੂੰ ਬੈਨ ਕਰਨ ਦੇ ਨਾਲ-ਨਾਲ ਸਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਉਥੇ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਨੂੰ ਹਨੀ ਸਿੰਘ 'ਤੇ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਹੈ। 

ਜਾਣਕਾਰੀ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਹਨੀ ਸਿੰਘ ਦੇ ਗੀਤ 'ਮੱਖਣਾ' 'ਚ ਮਹਿਲਾਵਾਂ ਖਿਲਾਫ ਅਸ਼ਲੀਲ ਸ਼ਬਦਾਵਲੀ ਦੀ ਵਰਤੋ ਕੀਤੀ ਗਈ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਮਾਮਲੇ 'ਚ ਪੰਜਾਬ ਦੇ ਗ੍ਰਹਿ ਸਚਿਵ, ਡੀ. ਜੀ. ਪੀ ਅਤੇ ਆਈ. ਜੀ. (ਕ੍ਰਾਈਮ) ਨੂੰ ਪੱਤਰ ਲਿਖਿਆ ਹੈ। ਉਸ ਪੱਤਰ 'ਚ ਹਨੀ ਸਿੰਘ ਖਿਲਾਫ ਕਾਰਵਾਈ ਕਰਨ ਨੂੰ ਕਿਹਾ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਗੁਲਾਟੀ ਨੇ ਪੁਲਸ ਨੂੰ ਹਨੀ ਸਿੰਘ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰਨ ਨੂੰ ਕਿਹਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਨਵੇਂ ਗੀਤ 'ਮੱਖਣਾ' 'ਚ ਮਹਿਲਾਵਾਂ ਖਿਲਾਫ ਅਸ਼ਲੀਲ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ। ਪੁਲਸ ਨੂੰ ਇਸ ਮਾਮਲੇ 'ਚ 12 ਜੁਲਾਈ ਤੱਕ ਸਟੇਟਸ ਰਿਪੋਰਟ ਦੇਣ ਨੂੰ ਵੀ ਕਿਹਾ ਗਿਆ ਹੈ। ਗੁਲਾਟੀ ਨੇ ਕਿਹਾ ਕਿ ਜਿਸ ਗੀਤ 'ਚ ਵੀ ਮਹਿਲਾਵਾਂ ਖਿਲਾਫ ਅਸ਼ਲੀਲਤਾ ਦਾ ਪ੍ਰਯੋਗ ਕੀਤਾ ਗਿਆ ਹੋ, ਉਹ ਪੂਰੇ ਪੰਜਾਬ 'ਚ ਪ੍ਰਤੀਬੰਧਿਤ ਕੀਤਾ ਜਾਣਾ ਚਾਹੀਦਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News