''ਕੈਰੀ ਆਨ ਜੱਟਾ 2'' ਦਾ ਨਵਾਂ ਗੀਤ ''ਡੀ. ਜੇ. ਵਾਲਾ'' ਰਿਲੀਜ਼ (ਵੀਡੀਓ)

5/23/2018 3:09:25 PM

ਜਲੰਧਰ (ਬਿਊਰੋ)— 1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਕੈਰੀ ਆਨ ਜੱਟਾ 2' ਦਾ ਪੰਜਵਾਂ ਗੀਤ 'ਡੀ. ਜੇ. ਵਾਲਾ' ਰਿਲੀਜ਼ ਹੋ ਗਿਆ ਹੈ। ਇਹ ਇਕ ਪਾਰਟੀ ਸੌਂਗ ਹੈ, ਜਿਸ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦਾ ਵੈਸਟਰਨ ਸਟਾਈਲ ਨਜ਼ਰ ਆ ਰਿਹਾ ਹੈ। ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਜਾਨੀ ਨੇ ਲਿਖੇ ਹਨ, ਜਦਕਿ ਮਿਊਜ਼ਿਕ ਸੁੱਖ-ਈ ਨੇ ਦਿੱਤਾ ਹੈ। ਗੀਤ ਦੀ ਵੀਡੀਓ ਰੋਬੀ ਸਿੰਘ ਵਲੋਂ ਬਣਾਈ ਗਈ ਹੈ।

ਦੱਸਣਯੋਗ ਹੈ ਕਿ 'ਕੈਰੀ ਆਨ ਜੱਟਾ 2' ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜਯੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਇਸ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੱਧੂ, ਅਤੁਲ ਭੱਲਾ ਤੇ ਅਮਿਤ ਭੱਲਾ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਨੇ ਲਿਖਿਆ ਹੈ, ਜਦਕਿ ਡਾਇਲਗਾਸ ਨਰੇਸ਼ ਕਥੂਰੀਆ ਦੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News