ਰਣਵੀਰ ਸਿੰਘ ਨੇ ਸ਼ੇਅਰ ਕੀਤੀ ਬਚਪਨ ਦੀ ਤਸਵੀਰ

5/14/2018 6:51:26 PM

ਮੁੰਬਈ (ਬਿਊਰੋ)— ਰਣਵੀਰ ਸਿੰਘ ਬਾਲੀਵੁੱਡ ਦੇ ਸਭ ਤੋਂ ਫਿੱਟ ਅਭਿਨੇਤਾਵਾਂ 'ਚ ਸ਼ੁਮਾਰ ਹਨ। ਰਣਵੀਰ ਨੇ ਇੰਡਸਟਰੀ 'ਚ ਆਪਣੇ ਅਭਿਨੈ ਅਤੇ ਫਿੱਟਨੈੱਸ ਦੇ ਦਮ 'ਤੇ ਇਕ ਖਾਸ ਮੁਕਾਮ ਹਾਸਲ ਕਰ ਲਿਆ ਹੈ। ਫਿਲਹਾਲ ਰਣਵੀਰ ਆਪਣੀ ਆਉਣ ਵਾਲੀ ਫਿਲਮ 'ਸਿੰਬਾ' ਦੀ ਸ਼ੂਟਿੰਗ 'ਚ ਬਿਜ਼ੀ ਹਨ। ਉੱਥੇ ਹੀ ਰਣਵੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਸਾਈਕਲ ਚਲਾਉਂਦੇ ਦਿਖਾਈ ਦੇ ਰਹੇ ਹਨ। ਤਸਵੀਰ ਸ਼ੇਅਰ ਕਰਦੇ ਹੋਏ ਉਸਨੇ ਲਿਖਿਆ ਕਿ ਬਚਪਨ 'ਚ ਮੈਂ ਕਿਵੇਂ ਕਾਰਡਿਓ ਵਰਕਆਉੂਟ ਕਰਦਾ ਸੀ। ਰਣਵੀਰ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

A post shared by Ranveer Singh (@ranveersingh) on

ਰਣਵੀਰ ਨੇ ਫਿਲਮ 'ਚ ਆਪਣੇ ਕਿਰਦਾਰ ਬਾਰੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਰੋਹਿਤ ਸ਼ੈੱਟੀ ਨੇ ਮੈਨੂੰ ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਹ ਕਿਸ ਤਰ੍ਹਾਂ ਦੀ ਲੁੱਕ ਇਸ ਕਿਰਦਾਰ ਲਈ ਚਾਹੁੰਦੇ ਹਨ। ਮੈਂ ਉਦੋਂ ਤੋਂ ਹੀ ਹਰ ਰੋਜ਼ ਫਿੱਟਨੈੱਸ ਨੂੰ ਬਰਕਰਾਰ ਰੱਖਣ ਲਈ ਵਰਕਆਊਟ ਕਰ ਰਿਹਾ ਹਾਂ। ਇਸ ਤੋਂ ਇਲਾਵਾ ਫਿਲਮ 'ਚ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਅਹਿਮ ਭੂਮਿਕਾ 'ਚ ਨਜ਼ਰ ਆਵੇਗੀ। ਇਹ ਫਿਲਮ ਸਾਲ 28 ਦਸੰਬਰ ਨੂੰ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News