PM ਮੋਦੀ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਦਿੱਤੀ ਵਧਾਈ ਤਾਂ ਸੋਨਮ ਕਪੂਰ ਨੇ ਰੱਖੀ ਇਹ ਮੰਗ

2/12/2020 12:04:10 PM

ਨਵੀਂ ਦਿੱਲੀ (ਬਿਊਰੋ) — ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਨੇ ਬੀਤੇ ਦਿਨੀਂ ਸਾਰਿਆਂ ਦੀਆਂ ਨਜ਼ਰਾਂ ਆਪਣੇ ਵੱਲ ਆਕਰਸ਼ਿਤ ਕੀਤੀਆਂ ਹੋਈਆਂ ਸਨ। ਇਨ੍ਹਾਂ ਨਤੀਜਿਆਂ 'ਚ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸ਼ਹਿਰ ਦੀਆਂ 62 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਦਿੱਲੀ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਪੀ. ਐੱਮ. ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ, ਜਿਸ 'ਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਦਿੱਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਦੀ ਗੱਲ ਆਖੀ। ਅਰਵਿੰਦ ਕੇਜਰੀਵਾਲ ਦੇ ਇਸ ਟਵੀਟ 'ਤੇ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਵੀ ਜਵਾਬ ਦਿੱਤਾ, ਜਿਸ 'ਚ ਉਸ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਗੱਲ ਵੀ ਯਾਦ ਕਰਵਾਈ ਹੈ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ 'ਚ ਪੀ. ਐੱਮ. ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਲਿਖਿਆ, ''ਤੁਹਾਡਾ ਧੰਨਵਾਦ ਸਰ। ਮੈਂ ਆਪਣੀ ਰਾਜਧਾਨੀ ਨੂੰ ਅਸਲ 'ਚ ਵਰਲਡ ਕਲਾਸ ਸਿਟੀ ਲਈ ਕੇਂਦਰ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।'' ਅਰਵਿੰਦ ਕੇਜਰੀਵਾਲ ਦੇ ਇਸ ਟਵੀਟ 'ਤੇ ਸੋਨਮ ਕਪੂਰ ਨੇ ਜਵਾਬ ਦਿੰਦੇ ਹੋਏ ਲਿਖਿਆ, ''ਔਰ ਪ੍ਰਦੂਸ਼ਣ ਮੁਕਤ ਵੀ''। ਅਰਵਿੰਦ ਕੇਜਰੀਵਾਲ ਦੇ ਟਵੀਟ 'ਤੇ ਸੋਨਮ ਕਪੂਰ ਦਾ ਇਹ ਜਵਾਬ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਨਾਲ ਹੀ ਲੋਕ ਇਸ 'ਤੇ ਖੂਬ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਆਏ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਹਿਰ ਦੀਆਂ 8 ਸੀਟਾਂ ਹਾਸਲ ਕਰ ਸਕੀ, ਉਥੇ ਹੀ ਕਾਂਗਰਸ ਇਸ ਵਾਰ ਵੀ ਚੋਣਾਂ 'ਚ ਆਪਣਾ ਖਾਤਾ ਖੋਲ੍ਹ ਨਾ ਸਕੀ। ਦਿਲੀ 'ਚ ਆਮ ਆਦਮੀ ਪਾਰਟੀ ਦੀ ਇਹ ਹੈਟਰਿਕ ਹੈ ਤੇ ਉਸ ਨੇ ਦੂਜੀ ਵਾਰ ਪ੍ਰਚੰਡ ਬਹੁਮਤ ਨਾਲ ਸਤਾ 'ਚ ਵਾਪਸੀ ਕੀਤੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੂੰ 2015 ਦੇ ਮੁਕਾਬਲੇ 'ਚ 5 ਸੀਟਾਂ ਦਾ ਨੁਕਸਾਨ ਹੋਇਆ ਹੈ, ਉਥੇ ਹੀ ਭਾਰਤੀ ਜਨਤਾ ਪਾਰਟੀ ਨੂੰ ਇੰਨ੍ਹਾਂ ਸੀਟਾਂ ਦਾ ਫਾਇਦਾ ਹੋਇਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News