ਨਿਰਭਯਾ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ 'ਤੇ ਹਰਸ਼ਦੀਪ ਕੌਰ ਨੇ ਕੀਤਾ ਅਜਿਹਾ ਟਵੀਟ

1/8/2020 2:15:16 PM

ਜਲੰਧਰ (ਬਿਊਰੋ) — ਨਿਰਭਯਾ ਗੈਂਗਰੇਪ ਅਤੇ ਕਤਲ ਕਾਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਦੋਸ਼ੀਆਂ ਖਿਲਾਫ ਡੈਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸਤਗਾਸਾ ਪੱਖ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਲਈ ਡੈਥ ਵਾਰੰਟ ਜ਼ਾਰੀ ਕਰਨ ਦੀ ਮੰਗ ਕੀਤੀ ਸੀ। ਕੋਰਟ ਦੇ ਇਸ ਫੈਸਲੇ ਤੋਂ ਆਮ ਜਨਤਾ ਦੇ ਨਾਲ-ਨਾਲ ਬਾਲੀਵੁੱਡ ਦੇ ਪੰਜਾਬੀ ਸਿਤਾਰੇ ਵੀ ਖੁਸ਼ ਹਨ। ਉਥੇ ਹੀ ਇਸ ਆਦੇਸ਼ ਨੂੰ ਲੈ ਕੇ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਟਵੀਟ ਕੀਤਾ ਹੈ, ਜੋ ਕਾਫੀ ਵਾਇਰਲ ਹੋ ਰਿਹਾ ਹੈ। ਗਾਇਕਾ ਨੇ ਟਵੀਟ ਕਰਦੇ ਹੋਏ ਲਿਖਿਆ, ''ਇਸ ਖਬਰ ਨੂੰ ਪੜ੍ਹ ਕੇ ਸ਼ਾਂਤੀ ਮਿਲੀ। ਨਿਰਭਯਾ ਕੇਸ 'ਚ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ। ਆਖਿਰਕਾਰ ਇਨਸਾਫ ਹੋ ਹੀ ਗਿਆ।''

— Harshdeep Kaur (@HarshdeepKaur) January 7, 2020


ਦੱਸ ਦਈਏ ਕਿ ਦੋਸ਼ੀਆਂ ਦੀ ਕੋਰਟ 'ਚ ਵੀਡੀਓ ਕਾਨਫਰੈਂਸਿੰਗ ਜ਼ਰੀਏ ਪੇਸ਼ੀ ਹੋਈ। ਇਸ ਦੌਰਾਨ ਨਿਰਭਯਾ ਦੇ ਮਾਤਾ-ਪਿਤਾ ਵੀ ਕੋਰਟ ਰੂਮ 'ਚ ਮੌਜੂਦ ਰਹੇ। ਦੋਸ਼ੀਆਂ ਵਿਰੁੱਧ ਡੈਥ ਵਾਰੰਟ ਜਾਰੀ ਕਰਨ ਵਾਲੇ ਐਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਫਾਂਸੀ ਦੇਣ ਦਾ ਆਦੇਸ਼ ਜਾਰੀ ਕੀਤਾ। ਨਿਰਭਿਆ ਗੈਂਗਰੇਪ ਕਾਂਡ ਦੇ ਦੋਸ਼ੀਆਂ- ਮੁਕੇਸ਼, ਵਿਨੇ ਸ਼ਰਮਾ, ਅਕਸ਼ੇ ਕੁਮਾਰ ਅਤੇ ਪਵਨ ਗੁਪਤਾ ਨੂੰ ਫਾਂਸੀ ਦਿੱਤੀ ਜਾਣੀ ਹੈ। 

— Manoj Muntashir (@manojmuntashir) January 7, 2020

16 ਦਸੰਬਰ 2012 ਨੂੰ ਵਾਪਰੀ ਸੀ ਘਟਨਾ
ਦੱਸਣਯੋਗ ਹੈ ਕਿ ਦਿੱਲੀ 'ਚ 16 ਦਸੰਬਰ 2012 ਦੀ ਰਾਤ ਨੂੰ ਚੱਲਦੀ ਬੱਸ 'ਚ ਇਕ 23 ਸਾਲਾ ਦੀ ਪੈਰਾ-ਮੈਡੀਕਲ ਦੀ ਵਿਦਿਆਰਥਣ ਨਾਲ ਗੈਂਗਰੇਪ ਕੀਤਾ ਗਿਆ ਸੀ। ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੜਕੀ ਨੂੰ ਚੱਲਦੀ ਬੱਸ 'ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਘਟਨਾ ਦੇ ਕੁਝ ਦਿਨਾਂ ਬਾਅਦ ਪੀਡ਼ਤਾ ਦੀ ਮੌਤ ਹੋ ਗਈ। ਇਸ ਅਪਰਾਧ ਨੂੰ ਪਵਨ ਗੁਪਤਾ, ਮੁਕੇਸ਼, ਅਕਸ਼ੈ ਕੁਮਾਰ ਅਤੇ ਵਿਨੇ ਤੋਂ ਇਲਾਵਾ 2 ਹੋਰ ਦੋਸ਼ੀਆਂ ਨੇ ਅੰਜ਼ਾਮ ਦਿੱਤਾ ਸੀ। ਇਕ ਦੋਸ਼ੀ ਨੇ ਜੇਲ 'ਚ ਹੀ ਖੁਦਕੁਸ਼ੀ ਕਰ ਲਈ ਸੀ, ਜਦੋਂਕਿ ਇਕ ਨੂੰ ਨਾਬਾਲਗ ਹੋਣ ਕਰਕੇ ਬਾਲ ਸੁਧਾਰ ਘਰ ਭੇਜਿਆ ਗਿਆ, ਜਿੱਥੇ ਉਸ ਨੇ 3 ਸਾਲ ਦੀ ਸਜ਼ਾ ਪੂਰੀ ਕੀਤੀ। ਇੱਥੇ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਅਤੇ ਹਾਈ ਕੋਰਟ ਵਲੋਂ ਦਿੱਤੀ ਫਾਂਸੀ ਦੀ ਸਜ਼ਾ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News