ਸੁਪਰਸਟਾਰ ਰਜਨੀਕਾਂਤ ਚੇਨਈ ਦੇ ਕਾਵੇਰੀ ਹਸਪਤਾਲ ''ਚ ਦਾਖਲ

10/28/2021 9:50:52 PM

ਚੇਨਈ - ਸੁਪਰਸਟਾਰ ਰਜਨੀਕਾਂਤ ਨੂੰ ਚੇਨਈ ਦੇ ਕਾਵੇਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਇਸ ਦੀ ਜਾਣਕਾਰੀ ਹਸਪਤਾਲ ਨੇ ਦਿੱਤੀ। ਉਥੇ ਹੀ, ਰਜਨੀਕਾਂਤ ਦੀ ਟੀਮ ਦੇ ਮੁਤਾਬਕ, ਉਨ੍ਹਾਂ ਦੇ ਰੂਟੀਨ ਚੈਕਅੱਪ ਲਈ ਹਸਪਤਾਲ ਲਿਜਾਇਆ ਗਿਆ ਹੈ। ਰਜਨੀਕਾਂਤ ਵੀਰਵਾਰ ਸ਼ਾਮ ਸਾਢੇ ਚਾਰ ਵਜੇ ਹਸਪਤਾਲ ਵਿੱਚ ਦਾਖਲ ਹੋਏ। ਦੱਸ ਦਈਏ ਕਿ ਬੀਤੇ ਦਿਨ ਯਾਨੀ 27 ਅਕਤੂਬਰ ਨੂੰ ਰਜਨੀਕਾਂਤ ਦਿੱਲੀ ਵਿੱਚ ਸਨ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ ਤੋਂ ਬਾਅਦ ਉਹ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਿਲੇ।

ਇਹ ਵੀ ਪੜ੍ਹੋ - ਰੇਲ ਮੰਤਰਾਲਾ ਦਾ ਫੈਸਲਾ, IRCTC ਹੁਣ ਸਰਕਾਰ ਨੂੰ ਦੇਵੇਗੀ ਸੁਵਿਧਾ ਫੀਸ ਤੋਂ ਹੋਣ ਵਾਲੀ ਅੱਧੀ ਕਮਾਈ

ਇਸ ਤੋਂ ਪਹਿਲਾਂ ਦਸੰਬਰ 2020 ਵਿੱਚ 70 ਸਾਲਾ ਫਿਲਮ ਅਦਾਕਾਰ ਨੂੰ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਕਾਰਨ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਉਦੋਂ ਅਦਾਕਾਰ ਪਿਛਲੇ 10 ਦਿਨਾਂ ਤੋਂ ਹੈਦਰਾਬਾਦ ਵਿੱਚ ਇੱਕ ਸ਼ੂਟਿੰਗ ਕਰ ਰਹੇ ਸਨ। ਉਸ ਸਮੇਂ ਇਨ੍ਹਾਂ ਨੂੰ ਦੋ ਦਿਨ ਦੇ ਅੰਦਰ ਹੀ ਛੁੱਟੀ ਦੇ ਦਿੱਤੀ ਗਈ ਸੀ। ਸੈੱਟ 'ਤੇ ਕੁੱਝ ਲੋਕਾਂ ਦੇ ਕੋਵਿਡ-19 ਤੋਂ ਪੀੜਤ ਹੋਣ ਤੋਂ ਬਾਅਦ ਇਕਾਂਤਵਾਸ ਵਿੱਚ ਚਲੇ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Inder Prajapati

This news is Content Editor Inder Prajapati

Related News