ਲੱਚਰ ਤੇ ਭੜਕਾਊ ਗੀਤਾਂ 'ਤੇ ਪੰਜਾਬ ਯੂਨੀਵਰਸਿਟੀ ਦਾ ਫਰਮਾਨ

5/12/2019 1:14:41 PM

ਜਲੰਧਰ (ਬਿਊਰੋ) : ਦਿਨੋਂ-ਦਿਨ ਵਧਦੇ ਲੱਚਰ ਤੇ ਭੜਕਾਊ ਗੀਤਾਂ ਨੂੰ ਲੈ ਕੇ ਹੁਣ ਪੰਜਾਬ ਯੂਨੀਵਰਸਿਟੀ ਨੇ ਸਖਤ ਕਦਮ ਚੁੱਕੇ ਹਨ। ਜੀ ਹਾਂ, ਹਾਲ ਹੀ 'ਚ ਖਬਰ ਆਈ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਲੱਚਰ ਤੇ ਭੜਕਾਊ ਗੀਤ ਗਾਉਣ ਵਾਲੇ ਗਾਇਕਾਂ ਵਿਰੁੱਧ ਸਖਤ ਰਵੱਈਆ ਅਪਨਾਇਆ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੇ ਇਕ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟਿਸ 'ਚ ਕਿਹਾ ਗਿਆ ਹੈ ਕਿ ਜੇਕਰ ਕੋਈ ਗਾਇਕ ਭੜਕਾਊ ਤੇ ਲੱਚਰ ਗੀਤ ਗਾਉਂਦਾ ਹੈ ਤਾਂ ਉਸ ਨੂੰ ਪੰਜਾਬ ਯੂਨੀਵਰਸਿਟੀ 'ਚ ਲਾਈਵ ਪਰਫਾਰਮੈਂਸ ਕਰਨ ਦਾ ਸੱਦਾ ਤੇ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ 'ਚ ਰਹਿਣ ਵਾਲੇ ਨੌਜਵਾਨਾਂ ਨੂੰ ਸਖਤ ਹਦਾਇਤ ਦਿੱਤੀ ਹੈ ਕਿ ਭੜਕਾਊ ਤੇ ਲੱਚਰ ਗੀਤਾਂ ਨੂੰ ਹੋਸਟਲਾਂ 'ਚ ਨਹੀਂ ਸੁਣਿਆ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਡਿਤ ਧਰਨੇਸ਼ਵਰ ਨੇ ਵੀ ਭੜਕਾਊ ਗੀਤਾਂ ਖਿਲਾਫ ਮੋਰਚਾ ਖੋਲ੍ਹਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਖਿਲਾਫ ਲੋਕਾਂ ਨੂੰ ਕਾਫੀ ਸ਼ਿਕਾਇਤਾਂ ਰਹਿੰਦੀਆਂ ਹਨ। ਇਸ ਮਾਮਲੇ 'ਚ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੀ ਮਾਤਾ ਖਿਲਾਫ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਲਈ ਡਟੇ ਪੰਡਿਤ ਧਨੇਸ਼ਵਰ ਰਾਓ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਸਿੱਧੂ ਮੂਸੇਵਾਲਾ ਭੜਕਾਊ ਅਤੇ ਲੱਚਰ ਗਾਇਕੀ ਦਾ ਪ੍ਰਚਾਰ ਕਰ ਰਿਹਾ ਹੈ। ਹਾਲਾਂਕਿ ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪੰਡਿਤ ਰਾਓ ਨੂੰ ਬੀ. ਡੀ. ਓ. ਪੀ. ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਬੀ. ਡੀ. ਓ. ਪੀ. ਦਫਤਰ 'ਚ ਲਿਖਤੀ ਤੌਰ 'ਤੇ ਆਪਣਾ ਬਿਆਨ ਦਰਜ ਕਰਵਾਇਆ ਸੀ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News