ਚੰਡੀਗੜ੍ਹ ਤੋਂ ਗੋਲੀਆਂ ਮਾਰ ਕੇ ਫੜਿਆ ਗੈਂਗਸਟਰ ਦਿਲਪ੍ਰੀਤ ਬਾਬਾ

7/9/2018 8:23:22 PM

ਚੰਡੀਗੜ੍ਹ (ਕੁਲਦੀਪ)— ਪੰਜਾਬ ਪੁਲਸ ਤੇ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੱਜ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਗ੍ਰਿਫਤਾਰ ਕੀਤਾ ਹੈ। ਦਿਲਪ੍ਰੀਤ ਬਾਬਾ ਨੂੰ ਚੰਡੀਗੜ੍ਹ ਦੇ ਸੈਕਟਰ 43 ਦੇ ਬੱਸ ਸਟੈਂਡ ਨਜ਼ਦੀਕ ਪੁਲਸ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਗ੍ਰਿਫਤਾਰ ਕੀਤਾ ਗਿਆ। ਦਿਲਪ੍ਰੀਤ ਸਵਿਫਟ ਡਿਜ਼ਾਇਰ ਗੱਡੀ 'ਚ ਸਵਾਰ ਸੀ। ਮੌਕੇ ਤੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਸ ਮੁਕਾਬਲੇ ਦੌਰਾਨ ਉਸ ਦੇ ਪੈਰ 'ਤੇ ਤਿੰਨ ਗੋਲੀਆਂ ਲੱਗੀਆਂ। ਦਿਲਪ੍ਰੀਤ ਨੂੰ ਜ਼ਖਮੀ ਹਾਲਤ 'ਚ ਪੀ. ਜੀ. ਆਈ. ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੀ. ਜੀ. ਆਈ. ਦੇ ਬਾਹਰ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਬਿਨਾਂ ਪਾਸ ਦੇ ਹਸਪਤਾਲ ਅੰਦਰ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ। ਦਿਲਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਪੰਜਾਬੀ ਸੈਲੇਬ੍ਰਿਟੀ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਉਹ ਸਰਪੰਚ ਸਤਨਾਮ ਦੇ ਕਤਲ ਮਾਮਲੇ 'ਚ ਵੀ ਪਿਛਲੇ 2 ਸਾਲਾਂ ਤੋਂ ਪੁਲਸ ਨੂੰ ਲੋੜੀਂਦਾ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News