ਸ਼ਹੀਦ ਹੋਏ 4 ਪੰਜਾਬੀ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣਗੇ ਗਾਇਕ ਗੁਰੂ ਰੰਧਾਵਾ
6/19/2020 12:50:05 PM

ਜਲੰਧਰ (ਬਿਊਰੋ) - ਭਾਰਤ ਅਤੇ ਚੀਨ ਵਿਚਾਲੇ ਗਲਵਾਨ ਘਾਟੀ 'ਚ ਚੀਨੀ ਫੌਜੀਆਂ ਨਾਲ ਹੋਈ ਝੜਪ 'ਚ ਭਾਰਤ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋਏ ਹਨ, ਜਿਨ੍ਹਾਂ 'ਚੋਂ 4 ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਗੁਰੂ ਰੰਧਾਵਾ ਨੇ ਪੰਜਾਬ ਦੇ 4 ਸ਼ਹੀਦਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ਹੀਦ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਸ਼ਹੀਦ ਹੋਏ ਜਵਾਨਾਂ 'ਚੋਂ ਗੁਰਦਾਸਪੁਰ ਤੋਂ ਸਤਨਾਮ ਸਿੰਘ, ਪਟਿਆਲਾ ਤੋਂ ਮਨਦੀਪ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਸੰਗਰੂਰ ਤੋਂ ਗੁਰਵਿੰਦਰ ਸਿੰਘ ਹਨ। ਸਤਨਾਮ ਸਿੰਘ ਅਤੇ ਮਨਦੀਪ ਸਿੰਘ ਦਾ ਅੰਤਿਮ ਸੰਸਕਾਰ ਬੀਤੇ ਸ਼ਾਮ ਇਨ੍ਹਾਂ ਦੇ ਜੱਦੀ ਪਿੰਡਾਂ 'ਚ ਹੋਇਆ। ਹਾਲਾਂਕਿ ਗੁਰਤੇਜ ਸਿੰਘ ਅਤੇ ਗੁਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਹੋਣਾ ਬਾਕੀ ਹੈ।
ਦੱਸਣਯੋਗ ਹੈ ਕਿ ਇਸ ਝੜਪ 'ਚ 43 ਚੀਨੀ ਫੌਜੀਆਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਪਰ ਇਸ ਬਾਰੇ ਕੋਈ ਪੁਖਤਾ ਸਬੂਤ ਨਹੀਂ ਮਿਲਿਆ। ਭਾਰਤੀ ਜਵਾਨਾਂ ਦੀ ਸ਼ਹਾਦਤ ਨੂੰ ਪੂਰਾ ਦੇਸ਼ ਸਲਾਮ ਕਰ ਰਿਹਾ ਹੈ ਅਤੇ ਪੂਰੇ ਦੇਸ਼ 'ਚ ਗਮ ਦਾ ਮਾਹੌਲ ਹੈ। ਸੋਸ਼ਲ ਮੀਡੀਆ 'ਤੇ ਇਨ੍ਹਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਫ਼ਿਲਮੀ ਸਿਤਾਰਿਆਂ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ