ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਦੀ ਕਿਸਾਨਾਂ ਨੂੰ ਨੇਕ ਸਲਾਹ

5/2/2020 6:30:03 PM

ਲੁਧਿਆਣਾ (ਸਲੂਜਾ, ਖੰਨਾ) — ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਨੇ ਇਕ ਵੀਡੀਓ ਸੰਦੇਸ਼ ਰਾਹੀਂ ਪੰਜਾਬ ਦੀ ਕਿਸਾਨਾਂ ਨੂੰ ਨੇਕ ਸਲਾਹ ਦਿੱਤੀ ਹੈ ਕਿ ਉਹ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਨੇੜੇ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੇ ਆਰਥਿਕ ਤੌਰ 'ਤੇ ਭਾਰੀ ਨੁਕਸਾਨ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਸਾਹ ਨਾਲ ਸਬੰਧਤ ਬੀਮਾਰੀਆਂ 'ਚ ਵੀ ਤੇਜ਼ੀ ਨਾਲ ਵਾਧਾ ਹੁੰਦਾ ਹੈ।

 
 
 
 
 
 
 
 
 
 
 
 
 
 
 
 

A post shared by Jaswinder Bhalla (@jaswinderbhalla) on May 2, 2020 at 12:00am PDT

ਕਾਮੇਡੀ ਕਲਾਕਾਰ ਭੱਲਾ ਨੇ ਕਿਹਾ ਕਿ ਇਸ ਨਾਲ ਸਾਹ ਦੇ ਰੋਗ ਤੋਂ ਪੀੜਤ ਮਰੀਜ਼ਾਂ ਦੇ 'ਕੋਰੋਨਾ ਵਾਇਰਸ' ਦੀ ਲਪੇਟ 'ਚ ਆਉਣ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਨਾੜ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਮਤਲਬ ਮਾਨਵਤਾ ਦੀ ਸੇਵਾ ਕਰਨ ਦੇ ਬਰਾਬਰ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਭਰ ਅੰਦਰ ਲੌਕਡਾਊਨ ਤੇ ਕਰਫਿਊ ਲਾਗੂ ਹੋਣ ਕਾਰਨ ਇਕ ਜ਼ਿਲੇ ਤੋਂ ਦੂਜੇ ਜ਼ਿਲੇ ਤੱਕ ਆਵਾਜਾਈ 'ਤੇ ਰੋਕ ਲੱਗੀ ਹੋਈ ਹੈ। ਅਜਿਹੇ ਹਾਲਾਤ 'ਚ ਪੀ. ਏ. ਯੂ. ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਤੇ ਸਬਜ਼ੀਆਂ ਦੀਆਂ ਕਿੱਟਾਂ ਸਬੰਧਤ ਖੇਤੀ ਕੇਂਦਰਾਂ ਤੇ ਫਾਰਮ ਸਲਾਹਕਾਰ ਕੇਂਦਰ ਭੇਜ ਦਿੱਤੀਆਂ ਗਈਆਂ ਹਨ ਪਰ ਬੀਜ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਦੇ ਦਿੱਤੇ ਨੰਬਰਾਂ 'ਤੇ ਕਿਸਾਨ ਜ਼ਰੂਰ ਸੰਪਰਕ ਕਰ ਲੈਣ। 
ਫ਼ਿਲਮੀ ਅਦਾਕਾਰ ਜਸਵਿੰਦਰ ਭੱਲਾ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਕਣਕ ਦੇ ਨਾੜ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਫ਼ੈਸਲੇ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਭਰਪੂਰ ਸਵਾਗਤ ਕੀਤਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News