ਉਸਤਾਦ ਪਿਆਰੇ ਲਾਲ ਵਡਾਲੀ ਦੇ ਦਿਹਾਂਤ 'ਤੇ ਸਿਆਸਤਦਾਨਾਂ ਵਲੋਂ ਦੁੱਖ ਦਾ ਪ੍ਰਗਟਾਵਾ

3/9/2018 4:54:52 PM

ਚੰਡੀਗੜ੍ਹ : ਸੂਫੀ ਗਾਇਕੀ ਦੇ ਥੰਮ ਉਸਤਾਦ ਪਿਆਰੇ ਲਾਲ ਵਡਾਲੀ ਦੇ ਦਿਹਾਂਤ ਨਾਲ ਜਿੱਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਸਿਆਸਤ ਜਗਤ ਵਿਚ ਵੀ ਇਸ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਆਰੇ ਲਾਲ ਵਡਾਲੀ ਦੇ ਦੇਹਾਂਤ ਨਾਲ ਸੂਫੀ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਕੈਪਟਨ ਨੇ ਕਿਹਾ ਕਿ ਪਿਆਰੇ ਲਾਲ ਵਡਾਲੀ ਨਾਲ ਉਨ੍ਹਾਂ ਦੇ ਜੀਵਨ ਦੀਆਂ ਨਿਜੀ ਯਾਦਾਂ ਜੁੜੀਆਂ ਹਨ ਅਤੇ ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਨਾਲ ਸਾਨੂੰ ਸਾਰਿਆਂ ਨੂੰ ਧੱਕਾ ਲੱਗਾ ਹੈ।
 

 

ਉਧਰ ਸੁਖਬੀਰ ਨੇ ਟਵੀਟ ਕਰਕੇ ਕਿਹਾ ਕਿ ਉਸਤਾਦ ਪਿਆਰੇ ਲਾਲ ਵਡਾਲੀ ਦੀ ਮੌਤ ਨਾਲ ਸੂਫੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਖਬੀਰ ਨੇ ਕਿਹਾ ਕਿ ਉਹ ਪ੍ਰਮਾਤਮਾ ਨੂੰ ਵਿਛੜੀ ਆਤਮਾ ਨੂੰ ਆਪਣੀ ਚਰਨਾ ਵਿਚ ਸਥਾਨ ਦੇਣ ਦੀ ਅਰਦਾਸ ਕਰਦੇ ਹਨ।


ਦੂਜੇ ਪਾਸੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ, ਡੀ. ਐੱਸ. ਜੀ. ਐੱਮ. ਸੀ. ਦੇ ਜਨਰਲ ਸੈਕਟਰੀ ਮਨਜਿੰਦਰ ਸਿੰਘ ਸਿਰਸਾ ਨੇ ਵਡਾਲੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News